ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! तेरे नाम में (जुड़ कर) मेरे अंदर आतमिक जीवन पैदा होता है, मेरे मन में ख़ुश़ी पैदा होती है। हे भाई!