ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪।अर्थ: अर्थ: हे भाई! तुम भी परमात्मा को अपने हृदय में बसाओ, इस तरह) माया के बहुते जंजाल छोड़ सकोगे।3। गुरू नानक जी कहते हैं, हे (मेरी) शिक्षा सुनने वाले भाई!