ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।हे मेरे मन! जो मनुख परमात्मा से सदा टूटे रहते हैं, उन से अपने को सदा दूर रखो, दूर रखो। हे मन!